November 1, 2026

ਪੰਜਾਬ ’ਚ ਅਮਨ-ਕਾਨੂੰਨ ਦੀ ਬੁਝੀ ਲੋਅ, ਅਪਰਾਧੀਆਂ ਦੇ ਬੁਲੰਦ ਹੌਸਲੇ : ਲਾਲੀ ਬਰਾੜ

0
IMG-20261101-WA0001

 

ਲੁੱਟਾਂ-ਖੋਹਾਂ ਤੇ ਫਿਰੌਤੀਆਂ ਨੇ ਪੰਜਾਬ ਦੀ ਫ਼ਿਜ਼ਾ ’ਚ ਘੋਲਿਆ ਡਰ, ‘ਆਪ’ ਸਰਕਾਰ ਹਰ ਮੋਰਚੇ ’ਤੇ ਨਾਕਾਮ : ਬਰਾੜ

 

ਜੈਤੋ, 1 ਨਵੰਬਰ (ਮਨਜੀਤ ਸਿੰਘ ਢੱਲਾ)

 

ਪੰਜਾਬ ਵਿੱਚ ਦਿਨੋ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਿੰਡ ਚੰਦਭਾਨ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ (ਲਾਲੀ ਬਰਾੜ) ਨੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਫਿਰੌਤੀਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧਣ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਅਪਰਾਧਿਕ ਅਨਸਰ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਦਕਿ ਆਮ ਲੋਕ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ।ਲਾਲੀ ਬਰਾੜ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣ ਦੇ ਨਾਲ ਅਪਰਾਧੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਅਸਲ ਤਰੱਕੀ ਵਪਾਰੀ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਰਗ ਦੀ ਖੁਸ਼ਹਾਲੀ ਨਾਲ ਜੁੜੀ ਹੁੰਦੀ ਹੈ। ਜੇਕਰ ਇਹ ਸਾਰੇ ਵਰਗ ਖੁਸ਼ਹਾਲ ਹੋਣਗੇ ਤਾਂ ਹੀ ਪੰਜਾਬ ਦੇ ਲੋਕ ਬਿਹਤਰ ਜੀਵਨ ਬਸਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵਿੱਚ ਇਨ੍ਹਾਂ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਯਤਨ ਕੀਤੇ ਜਾਣਗੇ।

Leave a Reply

Your email address will not be published. Required fields are marked *