October 31, 2026

ਨਸ਼ਿਆਂ ਦੇ ਸੌਦਾਗਰਾਂ ਲਈ ਪੁਲਿਸ ਦੀ ਸਖ਼ਤ ਚਿਤਾਵਨੀ, ਉਨ੍ਹਾਂ ਮੈਡੀਕਲ ਸਟੋਰਾਂ ’ਤੇ ਹੋਵੇਗੀ ਤਿੱਖੀ ਨਜ਼ਰ : ਐਸ.ਪੀ.ਡੀ ਫ਼ਰੀਦਕੋਟ 

0
IMG-20261030-WA0006

ਨਸ਼ਿਆਂ ਵਿਰੁੱਧ ਜੰਗ ਵਿੱਚ ਕੈਮਿਸਟਾਂ ਨੇ ਭਰੀ ਹਾਮੀ, ਗ਼ਲਤ ਕੰਮ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਪਨਾਹ

ਜੈਤੋ, 30 ਅਕਤੂਬਰ (ਮਨਜੀਤ ਸਿੰਘ ਢੱਲਾ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਜੈਤੋ ਪੁਲਿਸ ਥਾਣੇ ਵਿਖੇ ਕੈਮਿਸਟ ਐਸੋਸੀਏਸ਼ਨ ਜੈਤੋ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਐੱਸ.ਪੀ. (ਡੀ) ਨਰਿੰਦਰ ਸਿੰਘ ਫ਼ਰੀਦਕੋਟ ਅਤੇ ਡੀ.ਐੱਸ.ਪੀ. ਇਕਬਾਲ ਸਿੰਘ ਸੰਧੂ ਜੈਤੋ ਨੇ ਸਾਂਝੇ ਤੌਰ ’ਤੇ ਕੀਤੀ।ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਦਵਾਈਆਂ ਦੀ ਸਹੀ ਵਰਤੋਂ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਕਿਸੇ ਵੀ ਮੈਡੀਕਲ ਸਟੋਰ ਤੋਂ ਨਸ਼ੀਲੇ ਪਦਾਰਥ ਜਾਂ ਪਾਬੰਦੀਸ਼ੁਦਾ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਜਾਂ ਬਰਾਮਦਗੀ ਸਾਹਮਣੇ ਆਉਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਸਿੰਘ ਢਿੱਲੋਂ ਨੇ ਪੁਲਿਸ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਆਪਣੇ ਮੈਂਬਰਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਵਿਅਕਤੀ ਅਜਿਹੇ ਗ਼ੈਰ-ਕਾਨੂੰਨੀ ਕੰਮ ਵਿੱਚ ਸ਼ਾਮਲ ਨਾ ਹੋਵੇ। ਜੇਕਰ ਕੋਈ ਮੈਂਬਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਪੁਲੀਸ ਥਾਣਾ ਮੁਖੀ ਨਵਪ੍ਰੀਤ ਸਿੰਘ ਮੌਜੂਦ ਸਨ।ਮੀਟਿੰਗ ਵਿੱਚ ਹਾਜ਼ਰ ਸਮੂਹ ਮੈਂਬਰਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਅਤੇ ਇਤਰਾਜ਼ਯੋਗ ਦਵਾਈਆਂ ਦੀ ਵਿਕਰੀ ਨਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *