October 31, 2026

2027 ਵਿੱਚ ਅਮੋਲਕ ਸਿੰਘ ਦੀ ਜਿੱਤ ਹੋਈ ਤਾਂ ਪਾਰਟੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਏਗੀ : ਜਤਿੰਦਰ ਸਿੰਘ ਖਾਲਸਾ

0
IMG-20261031-WA0000

ਮੁੜ ਪਾਰਟੀ ਦੀ ਟਿਕਟ ਮਿਲਣ ’ਤੇ ‘ਆਪ’ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ, ਲੱਡੂ ਵੰਡ ਕੇ ਮਨਾਇਆ ਜਸ਼ਨ

 

ਜੈਤੋ, 31 ਅਕਤੂਬਰ (ਮਨਜੀਤ ਸਿੰਘ ਢੱਲਾ)

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਮੌਜੂਦਾ ਵਿਧਾਇਕ ਅਮੋਲਕ ਸਿੰਘ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਪਾਰਟੀ ਟਿਕਟ ਦਿੱਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਖਾਲਸਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਅਮੋਲਕ ਸਿੰਘ ’ਤੇ ਦੂਜੀ ਵਾਰ ਭਰੋਸਾ ਜਤਾਉਣਾ ਸ਼ਲਾਘਾਯੋਗ ਫ਼ੈਸਲਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਹਲਕੇ ਦੇ ਲੋਕਾਂ ਨੇ ਅਮੋਲਕ ਸਿੰਘ ਨੂੰ ਵਿਧਾਇਕ ਚੁਣ ਕੇ ਵਿਧਾਨ ਸਭਾ ਵਿੱਚ ਭੇਜਿਆ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਚੋਣਾਂ ਵਿੱਚ ਵੀ ਹਲਕੇ ਦੇ ਵੋਟਰ ਅਮੋਲਕ ਸਿੰਘ ਨੂੰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਅਮੋਲਕ ਸਿੰਘ ਮੁੜ ਜਿੱਤ ਪ੍ਰਾਪਤ ਕਰਦੇ ਹਨ ਤਾਂ ਪਾਰਟੀ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ।ਜਤਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਵਰਕਰ ਅਮੋਲਕ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਉਣਗੇ। ਇਸ ਮੌਕੇ ਉਨ੍ਹਾਂ ਵਿਧਾਇਕ ਨੂੰ ਮੁੜ ਟਿਕਟ ਮਿਲਣ ਦੀ ਵਧਾਈ ਦਿੱਤੀ ਅਤੇ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੁਖਰੀਤ ਰੋਮਾਣਾ, ਲਛਮਣ ਸਿੰਘ ਬਿਸ਼ਨੰਦੀ, ਰੁਪਿੰਦਰ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *