November 1, 2026

ਅਧਿਆਪਕ ਦੀ ਵਿਦਾਇਗੀ ਨਹੀਂ, ਯਾਦਾਂ ਦੇ ਵਿਹੜੇ ਵਿੱਚ ਸਤਿਕਾਰ ਦੇ ਦੀਵੇ ਜਗੇ

0
IMG-20261101-WA0003

ਐੱਚ.ਐੱਸ.ਐੱਨ. ਸਕੂਲ ਆਫ਼ ਐਮੀਨੈਂਸ ਜੈਤੋ ਵੱਲੋਂ ਲੈਕਚਰਾਰ ਬਲਵਿੰਦਰ ਸਿੰਘ ਨੂੰ ਨਿੱਘੀ ਵਿਦਾਇਗੀ

 

ਜੈਤੋ, 1 ਨਵੰਬਰ (ਮਨਜੀਤ ਸਿੰਘ ਢੱਲਾ)

ਐੱਚ.ਐੱਸ.ਐੱਨ. ਸਕੂਲ ਆਫ਼ ਐਮੀਨੈਂਸ ਜੈਤੋ ਵਿਖੇ 31 ਅਕਤੂਬਰ ਨੂੰ ਲੈਕਚਰਾਰ ਹਿਸਟਰੀ ਸਰਦਾਰ ਬਲਵਿੰਦਰ ਸਿੰਘ ਦੀਆਂ ਸਿੱਖਿਆ ਖੇਤਰ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਜੋਂ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਸ੍ਰੀਮਤੀ ਨਵਦੀਪ ਕੌਰ ਨੇ ਸਵਾਗਤੀ ਭਾਸ਼ਣ ਨਾਲ ਕੀਤਾ, ਜਦੋਂਕਿ ਮਿਸ ਨਵਜੋਤ ਕੌਰ ਨੇ ਭਾਵਪੂਰਤ ਕਵਿਤਾ ਰਾਹੀਂ ਸਮਾਰੋਹ ਨੂੰ ਸਾਹਿਤਕ ਰੰਗ ਦਿੱਤਾ।ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬਲਵਿੰਦਰ ਸਿੰਘ ਦੀ ਸ਼ਖ਼ਸੀਅਤ ਅਤੇ ਸਿੱਖਿਆ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ। ਬਲਵਿੰਦਰ ਸਿੰਘ ਨੇ ਵੀ ਆਪਣੇ ਅਧਿਆਪਨ ਜੀਵਨ, ਸਮਾਜਿਕ ਸਰਗਰਮੀਆਂ ਅਤੇ ਸਕੂਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਸਕੂਲ ਮੁਖੀ ਸ੍ਰੀਮਤੀ ਅਮਰਜੀਤ ਕੌਰ ਨੇ ਕਿਹਾ ਕਿ ਬਲਵਿੰਦਰ ਸਿੰਘ ਇੱਕ ਸੁਹਿਰਦ ਅਧਿਆਪਕ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਵੀ ਹਮੇਸ਼ਾ ਯਤਨਸ਼ੀਲ ਰਹੇ। ਉਨ੍ਹਾਂ ਨੇ ਨੌਂ ਪੁਸਤਕਾਂ ਦੀ ਰਚਨਾ ਕਰਕੇ ਪੰਜਾਬੀ ਮਾਂ-ਬੋਲੀ ਦੀ ਸੇਵਾ ਕੀਤੀ ਅਤੇ ਸਿੱਖਿਆ ਖੇਤਰ ਵਿੱਚ ਯੋਗਦਾਨ ਬਦਲੇ ਵੱਖ-ਵੱਖ ਸੰਸਥਾਵਾਂ ਵੱਲੋਂ ਸਨਮਾਨ ਪ੍ਰਾਪਤ ਕੀਤੇ।ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਰਾਜਿੰਦਰ ਕੁਮਾਰ ਅਤੇ ਪੁਸ਼ਪਿੰਦਰ ਅਰੋੜਾ ਨੇ ਬਾਖ਼ੂਬੀ ਨਿਭਾਈ। ਅੰਤ ਵਿੱਚ ਸਕੂਲ ਮੁਖੀ ਨੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਸਮਾਰੋਹ ਦੌਰਾਨ ਪਰਿਵਾਰਕ ਮੈਂਬਰਾਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਸ਼ੁਭਚਿੰਤਕਾਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *